Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਪਟਿਆਲਾ 'ਚ ਸਪੋਰਟਸ ਯੂਨੀਵਰਸਿਟੀ ਬਣੇਗੀ

ਚੰਡੀਗੜ੍ਹ – ਪਟਿਆਲਾ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਲਈ ਪੰਜਾਬ ਸਰਕਾਰ ਨੇ ਫੈਸਲ ਕਰ ਲਿਆ ਹੈ ਤਾਂ ਕਿ ਸੂਬੇ ਵਿੱਚ ਖੇਡਾਂ ਉਤਸ਼ਾਹਤ ਕੀਤਾ ਜਾ ਸਕੇ। ਇਸ ਮਕਸਦ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਓਲੰਪੀਅਨ ਰਣਧੀਰ ਸਿੰਘ ਦੀ ਅਗਵਾਈ ਵਿੱਚ ਇੱਕ ਸਟੀਅਰਿੰਗ ਕਮੇਟੀ ਬਣਾਈ ਹੈ, ਜੋ ਇਸ ਯੂਨੀਵਰਸਿਟੀ ਦੇ ਬਣਾਉਣ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਵੇਗੀ। ਇਹ ਕਮੇਟੀ ਸਪੋਰਟਸ ਤੇ ਯੂਥ ਮਾਮਲਿਆਂ ਦੇ ਵਿਭਾਗ ਹੇਠ ਬਣਾਈ ਗਈ ਹੈ ਤਾਂ ਕਿ ਪ੍ਰਸਤਾਵਿਤ ਯੂਨੀਵਰਸਿਟੀ ਦਾ ਰਸਮੀ ਕੰਮ ਕੀਤਾ ਜਾ ਸਕੇ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਸ ਕਮੇਟੀ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਪੋਰਟਸ ਯੂਨੀਵਰਸਿਟੀਆਂ ਦਾ ਅਧਿਐਨ ਕੀਤਾ ਜਾਵੇਗਾ ਤੇ ਉਸ ਦੇ ਮੁਤਾਬਕ ਨਵਾਂ ਕਾਨੂੰਨ ਬਣਾਉਣ ਦਾ ਖਰੜਾ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਸੂਤਰਾਂ ਮੁਤਾਬਕ ਕਮੇਟੀ ਵੱਲੋਂ ਪਟਿਆਲਾ ਜਾਂ ਉਸ ਦੇ ਨੇੜੇ ਸਪੋਰਟਸ ਯੂਨੀਵਰਸਿਟੀ ਬਣਾਉਣ ਲਈ ਜ਼ਮੀਨ ਲੱਭੀ ਜਾਵੇਗੀ ਤਾਂ ਕਿ ਸਰਕਾਰ ਜ਼ਰੂਰੀ ਕਾਰਵਾਈ ਕਰ ਸਕੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਯੂਨੀਵਰਸਿਟੀ ਵਿੱਚ ਸਪੋਰਟਸ ਨਾਲ ਸੰਬੰਧਤ ਟਰੇਨਿੰਗ ਅਤੇ ਟ੍ਰੇਨਿੰਗ ਦੇਣ ਦੀ ਵਿਵਸਥਾ ਹੋਵੇਗੀ। ਸਰਕਾਰ ਵੱਲੋਂ ਬਣਾਈ ਕਮੇਟੀ ਵਿੱਚ ਓਲੰਪੀਅਨ ਰਣਧੀਰ ਸਿੰਘ ਦੇ ਨਾਲ ਵਿਧਾਇਕ ਪਰਗਟ ਸਿੰਘ, ਗਵਾਲੀਅਰ ਦੀ ਲਕਸ਼ਮੀਬਾਈ ਨੈਸ਼ਨਲ ਯੂਨੀਵਰਸਿਟੀ ਆਫ ਫਿਜ਼ੀਕਲ ਐਜੂਕੇਸ਼ਨ ਦੇ ਸਾਬਕਾ ਵਾਈਸ ਚਾਂਸਲਰ ਜੇ ਐਸ ਨਰੂਲਾ, ਰਾਜਸਥਾਨ ਸਪੋਰਟਸ ਯੂਨੀਵਰਸਿਟੀ ਦੇ ਸਾਬਕਾ ਪ੍ਰੋ: ਚਾਂਸਲਰ ਡਾਕਟਰ ਐਲ ਐਸ ਰਾਣਾਵਤ ਅਤੇ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਖੇਡ ਤੇ ਯੂਥ ਮਾਮਲਿਆਂ ਦੇ ਸੈਕਟਰੀ ਅਤੇ ਡਾਇਰੈਕਟਰ ਨੂੰ ਸ਼ਮਲ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਬਾਰੇ ਜ਼ਰੂਰੀ ਕਾਰਵਾਈ ਕਰ ਕੇ ਰੋਜ਼ਾਨਾ ਆਧਾਰ ‘ਤੇ ਪ੍ਰੋਜੈਕਟ ਦੀ ਰਿਪੋਰਟ ਦੇਣ ਤਾਂ ਕਿ ਛੇਤੀ ਤੋਂ ਛੇਤੀ ਸਪੋਰਟਸ ਯੂਨੀਵਰਸਿਟੀ ਸਥਾਪਤ ਕੀਤੀ ਜਾ ਸਕੇ।






Visitors :1126136