Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਖੰਡਰ ਬਣ ਰਹੀ ਹੈ ਦੀਵਾਨ ਟੋਡਰ ਮਲ ਦੀ ਇਤਿਹਾਸਕ ਹਵੇਲੀ

ਫ਼ਤਹਿਗੜ੍ਹ ਸਾਹਿਬ, ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਸਿੱਖ ਜਗਤ ਦੀ ਮਹਾਨ ਧਰੋਹਰ ਦੀਵਾਨ ਟੋਡਰ ਮਲ ਦੀ ਹਵੇਲੀ ਖੰਡਰ ਬਣਦੀ ਜਾ ਰਹੀ ਹੈ। ਸਮੇਂ ਦੀਆਂ ਸਰਕਾਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਵੇਲੀ ਦਾ ਸੰਭਾਲ ਵੱਲ ਧਿਆਨ ਨਹੀਂ ਦਿੱਤਾ। ਇਸ ਦੀ ਇਤਿਹਾਸਕ ਦਿੱਖ ਦਿਨੋਂ ਦਿਨ ਖੁਰ ਰਹੀ ਹੈ। ਕੰਧਾ ਢਹਿ ਢੇਰੀ ਹੋ ਗਈਆਂ ਹਨ। ਇਸ ਦੀ ਇਮਾਰਤਾਂ ਡਿਗਦੀਆਂ ਜਾ ਰਹੀਆਂ ਹਨ। ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਹੋ ਰਹੀ ਦੁਰਦਸ਼ਾ ਕਾਰਨ ਸਿੱਖ ਸੰਗਤ ’ਚ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਮੰਨਿਆ ਗਿਆ ਹੈ ਕਿਉਂਕਿ ਦੀਵਾਨ ਟੋਡਰ ਮੱਲ ਨੇ ਮੁਗ਼ਲ ਹਕੂਮਤ ਦੀਆਂ ਸ਼ਰਤਾਂ ’ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੇ ਆਪਣੀ ਸਾਰੀ ਜਾਇਦਾਦ ਤੇ ਦੌਲਤ ਸਿੱਖ ਕੌਮ ਦੇ ਲੇਖੇ ਲਗਾ ਦਿੱਤੀ ਸੀ। ਅੱਜ ਇਸ ਸਥਾਨ ’ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸੁਸ਼ੋਭਿਤ ਹੈ। ਹਵੇਲੀ ਦੇ ਦਰਸ਼ਨਾਂ ਲਈ ਆਉਂਦੇ ਸਿੱਖ ਸ਼ਰਧਾਲੂ ਹਵੇਲੀ ਦੀ ਦੁਰਗਤੀ ’ਤੇ ਅਫ਼ਸੋਸ ਪ੍ਰਗਟ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਜਹਾਜ਼ੀ ਹਵੇਲੀ ਦੀ ਸੰਭਾਲ ਕੀਤੀ ਜਾਵੇ। ਹਵੇਲੀ ਵੇਖਣ ਆਏ ਸ਼ਰਧਾਲੂ ਸੇਮਜੀਤ ਸਿੰਘ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਨੇ ਸਿੱਖ ਕੌਮ ਲਈ ਸਭ ਕੁਝ ਨਿਛਾਵਰ ਕਰ ਦਿੱਤਾ, ਪਰ ਅੱਜ ਉਨ੍ਹਾਂ ਦੀ ਹਵੇਲੀ ਦੀ ਹਾਲਤ ਖਰਾਬ ਹੋ ਰਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਇਸ ਹਵੇਲੀ ਵੱਲ ਧਿਆਨ ਦੇਣ ਦੀ ਬੇਨਤੀ ਕੀਤੀ। ਸ਼ਰਧਾਲੂ ਗੁਰਦੇਵ ਸਿੰਘ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਢੇਹ-ਢੇਰੀ ਹੋ ਰਹੀ ਹੈ ਜੋ ਕਿ ਬਹੁਤ ਮਾੜੀ ਗੱਲ ਹੈ। ਇਹ ਹਵੇਲੀ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਹੀ ਤਿਆਰ ਹੋਣੀ ਚਾਹੀਦੀ ਸੀ ਇਹ ਹਵੇਲੀ ਨਾ ਤਿਆਰ ਹੋਣ ਕਰਕੇ ਸੰਗਤਾਂ ਵਿੱਚ ਮਾਯੂਸੀ ਹੈ। ਅੰਤ੍ਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਇਸ ਜਹਾਜ਼ੀ ਹਵੇਲੀ ਨੂੰ ਸੰਭਾਲਣ ਲਈ ਸ਼੍ਰੋਮਣੀ ਕਮੇਟੀ ਯਤਨ ਕਰ ਰਹੀ ਹੈ। ਉਨ੍ਹਾਂ ਵੀ ਮਨਿਆ ਕਿ ਇਸ ਹਵੇਲੀ ਨੂੰ ਤਿਆਰ ਕਰਨ ’ਚ ਬਹੁਤ ਦੇਰ ਹੋ ਚੁੱਕੀ ਹੈੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਇਹ ਗੱਲ ਧਿਆਨ ’ਚ ਆਈ ਤਾਂ ਉਨ੍ਹਾਂ ਮਾਲਕਾਂ ਤੋਂ ਇਹ ਜਗ੍ਹਾ ਖ਼ਰੀਦ ਕੇ ਯਤਨ ਕੀਤਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਨੂੰ ਪੁਰਾਣੀ ਦਿਖ ਦਿੱਤੀ ਜਾਵੇ।






Visitors :1084127