Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਆਪਣੀ ਹੋਣੀ ਨੂੰ ਕੋਸ ਰਿਹਾ ‘ਕੋਸ ਮੀਨਾਰ’

ਸੁਨਾਮ, ਸੁਨਾਮ ਸ਼ਹਿਰ ਦੇ ਕੋਲੋਂ ਲੰਘਦੇ ਸਰਹਿੰਦ ਚੋਅ ਕੋਲ ਖੜਾ ‘ਕੋਸ ਮੀਨਾਰ’ ਅਪਣੀ ਹੋਣੀ ਨੂੰ ਕੋਸ ਰਿਹਾ ਪ੍ਰਤੀਤ ਹੁੰਦਾ ਹੈ। ਬੀਤੇ ਸਮੇਂ ਰਾਹਗੀਰਾਂ ਦਾ ਰਾਹ ਦਸੇਰਾ ‘ਕੋਸ ਮੀਨਾਰ’ ਅੱਜ ਕਿਸੇ ਅਜਿਹੇ ਹਮਦਰਦ ਦੀ ਰਾਹ ਵੇਖ ਰਿਹਾ ਹੈ ਜੋ ਇਸਨੂੰ ਖੇਰੂੰ-ਖੇਰੂੰ ਹੋਣ ਤੋਂ ਬਚਾ ਸਕੇ। ਇੱਥੋਂ ਦੇ ਬਹੁਤੇ ਲੋਕਾਂ ਨੂੰ ਨਹੀਂ ਪਤਾ ਕਿ ਸ਼ਹਿਰ ਵਿੱਚ ਸਦੀਆਂ ਪੁਰਾਣਾ ਕੋਸ ਮੀਨਾਰ ਮੌਜ਼ੂਦ ਹੈ। ਜਿਨ੍ਹਾਂ ਨੂੰ ਇਸ ਬਾਰੇ ਪਤਾ ਹੈ ਉਹ ਇਸ ਨੂੰ ਰਾਵਣ ਦੀ ਸਮਾਧ ਜਾਂ ਲੰਕਾ ਕਰਕੇ ਹੀ ਜਾਣਦੇ ਹਨ। ਸੁਨਾਮ ਦੇ ਬਹੁਤ ਥੋੜੇ ਲੋਕ ਹਨ, ਜੋ ਇਸ ਮੀਨਾਰ ਦੀ ਇਤਿਹਾਸਕ ਮੱਹਤਤਾ ਜਾਣਦੇ ਹਨ ਤੇ ਉਹ ਸਰਕਾਰ ਪਾਸੋਂ ਇਸਨੂੰ ਵਿਰਾਸਤੀ ਕੌਮੀ ਜਾਇਦਾਦ ਐਲਾਨੇ ਜਾਣ ਲਈ ਯਤਨਸ਼ੀਲ ਵੀ ਹਨ। ਸੁਨਾਮ ਦਾ ਸੱਭਿਆਚਾਰਕ ਇਤਿਹਾਸ ਲਿਖਣ ਵਾਲੇ ਸਾਹਿਤਕਾਰ ਜੰਗੀਰ ਸਿੰਘ ਰਤਨ ਨੇ ਆਪਣੀ ਪੁਸਤਕ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਇਸ ਮੀਨਾਰ ਬਾਰੇ ਸੁਨਾਮ ਦੇ ਹੀ ਇੱਕ ਪੁਰਾਤਤਵ ਖੋਜੀ ਬਾਬੂ ਰਾਮੇਸ਼ਵਰ ਦਾਸ ਜਿੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਪੁਰਾਤਤਵ ਵਿਭਾਗ ਦੀ ਟੀਮ ਜੋ ਲਗਭਗ 1989 ਵਿੱਚ ਡਾ. ਦਵਿੰਦਰ ਹਾਂਡਾ ਦੀ ਅਗਵਾਈ ਵਿੱਚ ਸੁਨਾਮ ਆਈ ਸੀ ਮੁਤਾਬਕ ਇਹ ਕੋਸ ਮੀਨਾਰ ਸੱਤਵੀਂ ਸਦੀ ਵਿੱਚ ਭਾਰਤ ’ਤੇ ਰਾਜ ਕਰਨ ਵਾਲੇ ਪ੍ਰਤੀਹਾਰਾ ਰਾਜਿਆਂ ਦੇ ਸਮੇਂ ਦਾ ਹੈ। ਸ਼੍ਰੀ ਜਿੰਦਲ ਨੇ ਇਤਿਹਾਸਕਾਰ ਫ਼ੌਜਾ ਸਿੰਘ ਦੀ ਪੁਸਤਕ ‘ਸਰਹੰਦ ਥਰੂ ਏਜਜ਼’ ਦਾ ਹਵਾਲਾ ਦਿੰਦਿਆ ਦੱਸਿਆ ਕਿ 322 ਬੀ.ਸੀ. ਵਿੱਚ ਜਦੋਂ ਭਾਰਤ ’ਤੇ ਮੌਰੀਆ ਵੰਸ਼ ਦਾ ਰਾਜ ਸੀ ਉਸ ਸਮੇਂ ਸੁਨਾਮ ਰਾਹੀਂ ਇੱਕ ਰਸਤਾ ਜਾਂਦਾ ਸੀ ਜੋ ਭਾਰਤ ਨੂੰ ਮੱਧ ਏਸ਼ੀਆ ਦੇ ਖਿੱਤੇ ਨਾਲ ਜੋੜਦਾ ਸੀ। ਇਸ ਦੀ ਲੰਬਾਈ 2500 ਕਿਲੋਮੀਟਰ ਦੇ ਲਗਭਗ ਸੀ। ਇਸ ਰਾਹ ਨੂੰ ਉੱਤਰ-ਪੱਥ ਜਾਂ ਰਾਜ ਪੱਥ ਵੀ ਕਿਹਾ ਜਾਂਦਾ ਸੀ। ਸ਼੍ਰੀ ਜਿੰਦਲ ਮੁਤਾਬਕ ਪ੍ਰਤੀਹਾਰਾ ਰਾਜਿਆਂ ਨੇ ਇਸ ਰਾਹ ’ਤੇ ਕੋਸ ਮੀਨਾਰ ਬਣਵਾਏ ਸਨ। ਇਸ ਮੀਨਾਰ ਕੋਲ ਸਮੇਂ ਦਿਆਂ ਸ਼ਾਸਕਾਂ ਦੁਆਰਾ ਕੁਝ ਕਮਰੇ ਵੀ ਬਣਵਾਏ ਗਏ ਸਨ ,ਜਿਨ੍ਹਾਂ ਵਿੱਚ ਫ਼ੌਜੀ ਅਤੇ ਹੋਰ ਕਰਮਚਾਰੀ ਠਹਿਰਦੇ ਸਨ। ਮਾਰਗ ’ਤੇ ਹਰੇਕ ਕੋਹ ਬਾਅਦ ਇਨ੍ਹਾਂ ਮੀਨਾਰਾਂ ਦੀ ਉਸਾਰੀ ਕੀਤੀ ਗਈ ਸੀ। ਇਸ ਮਾਰਗ ਦੀ ਵਰਤੋਂ ਵਪਾਰੀ ਵੀ ਕਰਦੇ ਸਨ । ਬਾਬੂ ਜਿੰਦਲ ਅਨੁਸਾਰ ਇਸ ਮੀਨਾਰ ਨੂੰ ਲੰਕਾ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਪਿਛਲੇ ਲਗਭਗ ਤਿੰਨ ਸੌ ਸਾਲਾਂ ਤੋਂ ਲੋਕ ਇਸ ਮੀਨਾਰ ਨੂੰ ਰਾਵਣ ਦੇ ਪੁਤਲੇ ਵਜੋਂ ਮੰਨਦੇ ਹਨ। ਦੂਜਾ ਕਿਸੇ ਸਮੇਂ ਜਦੋਂ ਸਰਹਿੰਦੀ ਚੋਅ ਭਰ ਜਾਂਦਾ ਸੀ ਤਾਂ ਇਸ ਇਸ ਮੀਨਾਰ ਦੇ ਆਲੇ ਦੁਆਲੇ ਪਾਣੀ ਹੀ ਪਾਣੀ ਹੋ ਜਾਂਦਾ ਸੀ । ਇਕੱਲਾ ਮੀਨਾਰ ਹੀ ਪਾਣੀ ਵਿੱਚ ਖੜ੍ਹਾ ਨਜ਼ਰ ਆਉਂਦਾ ਸੀ, ਜਿਸ ਕਾਰਨ ਲੋਕ ਇਸ ਨੂੰ ਲੰਕਾਂ ਕਹਿਣ ਲੱਗ ਪਏ। ਸ਼੍ਰੀ ਜਿੰਦਲ ਮੁਤਾਬਕ ਇਸ ਮੀਨਾਰ ਦੀ ਸਾਂਭ ਸੰਭਾਲ ਅਤੇ ਇਸ ਨੂੰ ਕੌਮੀ ਵਿਰਾਸਤ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਉਹ ਸਮੇਂ ਸਮੇਂ ਪ੍ਰਸ਼ਾਸਨ ਤੱਕ ਪਹੁੰਚ ਕਰ ਚੁੱਕੇ ਹਨ ਪਰ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਮਾਲਵਾ ਆਰਟਸ ਸਪੋਰਟਸ ਕਲਚਰ ਐਂਡ ਐਜੂਕੇਸ਼ਨਲ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਸੁਨਾਮ ਸ਼ਹਿਰ ਦੀਆਂ ਇਤਿਹਾਸਕ ਥਾਂਵਾਂ ਸਬੰਧੀ ਕੰਮ ਕਰਨ ਵਾਲੇ ਮੁਹੰਮਦ ਸਿੰਘ ਆਜ਼ਾਦ ਸਗੰਠਨ ਦੇ ਆਗੂ ਮਨਜੀਤ ਸਿੰਘ ਕੁੱਕੂ ਨੇ ਕਿਹਾ ਕਿ ਸਰਕਾਰ ਸੁਨਾਮ ਦੀਆਂ ਕਈ ਇਤਿਹਾਸਕ ਥਾਂਵਾਂ ਦੀ ਸਾਂਭ ਸੰਭਾਲ ਵੱਲ ਧਿਆਨ ਨਹੀਂ ਦੇ ਰਹੀ। ਸਰਕਾਰ ਦੀ ਭੁੱਲ ਕਾਰਨ ਇਹ ਇਤਿਹਾਸਕ ਯਾਦਗਾਰਾਂ ਤਹਿਸ ਨਹਿਸ ਹੋ ਰਹੀਆਂ ਹਨ । ਸਾਹਿੱਤਕਾਰ ਜੰਗੀਰ ਸਿੰਘ ਰਤਨ, ਕਾਮਰੇਡ ਕਾਲੀ ਚਰਨ ਕੌਸ਼ਿਕ ਅਤੇ ਖੋਜਾਰਥੀ ਸ਼੍ਰੀ ਜਿੰਦਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪੁਰਾਤਨ ਮਾਰਗ ਦੀ ਖੋਜ ਕਰਵਾਈ ਜਾਵੇ ਤਾਂ ਜੋ ਇਤਿਹਾਸ ਦਾ ਇੱਕ ਨਵਾਂ ਅਧਿਆਏ ਸਾਹਮਣੇ ਆ ਸਕੇ।






Visitors :1102367