Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਭਵਾਨੀਗੜ੍ਹ ਦਾ ਇਤਿਹਾਸਕ ਕਿਲਾ

ਭਵਾਨੀਗੜ੍ਹ: ਕਿਸੇ ਸਮੇਂ ਢੋਡਿਆਂ ਵਜੋਂ ਜਾਣੇ ਜਾਂਦੇ ਇਸ ਪਿੰਡ ਨੇ ਅੱਜ ਪੰਜਾਬ ਦੇ ਨਕਸ਼ੇ ’ਤੇ ਆਪਣੀ ਨਿਵੇਕਲੀ ਪਹਿਚਾਣ ਕਾਇਮ ਕਰ ਲਈ ਹੈ। ਲਗਪਗ 75 ਕੁ ਸਾਲ ਪਹਿਲਾਂ ਇਹ ਕਸਬਾ ਰਿਆਸਤ ਪਟਿਆਲਾਅੰਦਰ ਸੁਨਾਮ ਜ਼ਿਲ੍ਹੇ ਦੇ ਅਹਿਮ ਪ੍ਰਬੰਧਕੀ ਕੇਂਦਰ ਵਜੋਂ ਜਾਣਿਆ ਜਾਂਦਾ ਸੀ। ਉਸ ਸਮੇਂ ਸੁਨਾਮ ਜ਼ਿਲ੍ਹੇ ਦੀ ਭਵਾਨੀਗੜ੍ਹ ਇਕ ਅਹਿਮ ਤਹਿਸੀਲ ਸੀ ਅਤੇ ਇਸ ਅੰਦਰ ਚਾਰ ਥਾਣੇ ਭਵਾਨੀਗੜ੍ਹ, ਦਿੜ੍ਹਬਾ, ਸਮਾਣਾ ਤੇ ਸ਼ੁਤਰਾਣਾ ਸ਼ਾਮਲ ਸਨ। ਇੱਥੋਂ ਦਾ ਢਹਿ-ਢੇਰੀ ਹੋ ਕੇ ਆਪਣੀ ਹੋਂਦ ਗੁਆ ਚੁੱਕਿਆ ਕਿਲਾ ਇਤਿਹਾਸਕ ਮਹੱਤਤਾ ਰੱਖਦਾ ਹੈ। ਇਸ ਕਿਲੇ ਨੂੰ ਪਟਿਆਲੇ ਦੇ ਮਹਾਰਾਜਾ ਆਲਾ ਸਿੰਘ ਨੇ 1749 ਈਸਵੀ ਵਿੱਚ ਆਪਣੇ ਰਾਜ ਦੀ ਰੱਖਿਆ ਕਰਨ ਲਈ ਬਣਵਾਇਆ ਸੀ। 1781 ਈਸਵੀ ਵਿੱਚ ਜਦੋਂ ਪਟਿਆਲਾ ਦਾ ਮਹਾਰਾਜਾ ਸਾਹਿਬ ਸਿੰਘ ਗੱਦੀ ਉਤੇ ਬੈਠਿਆ ਤਾਂ ਉਸ ਦੀ ਉਮਰ ਕੇਵਲ 7 ਸਾਲ ਦੀ ਸੀ। ਜਦੋਂ 1794 ਈਸਵੀ ਵਿੱਚ ਮਰਾਠਿਆਂ ਨੇ ਪੰਜਾਬ ਉਤੇ ਹਮਲਾ ਕੀਤਾ ਤਾਂ ਰਾਣੀ ਸਾਹਿਬ ਕੌਰ ਨੇ ਆਪਣੀਆਂ ਫੌਜਾਂ ਨਾਲ ਇਸ ਹਮਲੇ ਦਾ ਮੁਕਾਬਲਾ ਕੀਤਾ ਅਤੇ ਅੰਤ ਇਸ ਲੜਾਈ ਵਿੱਚ ਮਰਾਠੇ ਹਾਰ ਕੇ ਇਕ ਵਾਰ ਤਾਂ ਮੈਦਾਨ ਛੱਡ ਕੇ ਭੱਜ ਗਏ ਪ੍ਰੰਤੂ ਬਾਅਦ ਵਿੱਚ ਦਰਬਾਰੀ ਸਾਜਿਸ਼ਾਂ ਕਾਰਨ ਰਾਣੀ ਸਾਹਿਬ ਕੌਰ ਨੂੰ ਮਹਾਰਾਜਾ ਸਾਹਿਬ ਸਿੰਘ ਨੇ ਭਵਾਨੀਗੜ੍ਹ ਕਿਲੇ ਵਿਚ ਕੈਦ ਕਰ ਦਿੱਤਾ। ਰਾਣੀ ਕਿਲੇ ਵਿੱਚੋਂ ਨਿਕਲ ਕੇ ਪਿੰਡ ਉਭਾਵਾਲ ਚਲੀ ਗਈ ਉਥੇ ਹੀ 1799 ਈਸਵੀ ਵਿੱਚ ਰਾਣੀ ਦੀ ਮੌਤ ਹੋ ਗਈ। ਕਾਫੀ ਸਮੇਂ ਬਾਅਦ ਇਸ ਕਿਲ੍ਹੇ ਵਿਚ ਭਵਾਨੀਗੜ੍ਹ ਦਾ ਥਾਣਾ ਸਥਾਪਤ ਕੀਤਾ ਗਿਆ। ਖਾੜਕੂਵਾਦ ਦੌਰਾਨ ਇਸ ਕਿਲੇ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਮੁੱਖ ਤਸੀਹਾ ਕੇਂਦਰ ਦੇ ਤੌਰ ’ਤੇ ਵੀ ਵਰਤਿਆ ਜਾਂਦਾ ਰਿਹਾ ਹੈ। ਲਗਪਗ 20 ਸਾਲਾਂ ਮਗਰੋਂ ਥਾਣਾ ਨਵੀਂ ਬਿਲਡਿੰਗ ਵਿੱਚ ਤਬਦੀਲ ਹੋ ਗਿਆ। ਸਮੇਂ-ਸਮੇਂ ਸਿਰ ਬਣਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਬੇਰੁਖੀ ਕਾਰਨ ਇਹ ਇਤਿਹਾਸਕ ਕਿਲਾ ਹੌਲੀ-ਹੌਲੀ ਖੰਡਰ ਦਾ ਰੂਪ ਧਾਰਨ ਕਰ ਗਿਆ। ਹੁਣ ਇਸ ਦੀ ਥਾਂ ’ਤੇ ਇਕ ਲੜਕੀਆਂ ਦਾ ਸਰਕਾਰੀ ਸਕੂਲ ਬਣ ਗਿਆ ਅਤੇ ਕਿਲੇ ਦੇ ਇੱਕ ਹਿੱਸੇ ਵਿੱਚ ਬਾਬਾ ਆਤਮਾ ਨੰਦ ਪੋਥੀ ਵਾਲਿਆਂ ਦਾ ਮੰਦਰ ਸਥਾਪਤ ਹੋ ਗਿਆ ਹੈ। ਇਸ ਕਿਲੇ ਦਾ ਹੁਣ ਨਿਸ਼ਾਨੀ ਵਜੋਂ ਮੁੱਖ ਦਰਵਾਜ਼ਾ ਹੀ ਖੜ੍ਹਾ ਹੈ। ਲੋਕਾਂ ਦੀ ਮੰਗ ਹੈ ਕਿ ਵਿਰਾਸਤ ਨੂੰ ਸੰਭਾਲਣ ਲਈ ਅਜਿਹੇ ਕਿਲਿਆਂ ਨੂੰ ਢਹਿ-ਢੇਰੀ ਕਰਨ ਦੀ ਥਾਂ ਸੰਭਾਲਣਾ ਚਾਹੀਦਾ ਹੈ।






Visitors :1102352