Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਖਹਿਰਾ ਨੂੰ ਝਟਕੇ ਮਗਰੋਂ ਕਿੱਧਰ ਜਾਏਗੀ 'ਆਪ'..?

ਚੰਡੀਗੜ੍ਹ: ਆਮ ਆਦਮੀ ਪਾਰਟੀ ਸਮੇਂ-ਸਮੇਂ ਬਾਅਦ ਆਪਣੇ ਵਿਸਫੋਟਕ ਫੈਸਲਿਆਂ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਸਾਲ 2017 ਵਿੱਚ ਸਰਕਾਰ ਬਣਾਉਣ ਦੇ ਦਾਅਵਿਆਂ ਦੀ ਹੋਈ ਕਿਰਕਿਰੀ ਤੋਂ ਬਾਅਦ ਪਾਰਟੀ ਦਾ ਗ੍ਰਾਫ਼ ਲਗਾਤਾਰ ਡਿੱਗਦਾ ਆ ਰਿਹਾ ਹੈ। ਪਾਰਟੀ ਦੇ ਲੀਡਰਾਂ ਨੇ ਕੁੱਕੜਖੇਹ ਉਡਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਚਾਹੇ ਉਹ ਭਗਵੰਤ ਮਾਨ ਦੇ ਕਥਿਤ ਸ਼ਰਾਬੀ ਹੋਣ ਤੋਂ ਹਰਿੰਦਰ ਸਿੰਘ ਖਾਲਸਾ ਨੂੰ ਤਕਲੀਫ਼ ਹੋਣ ਦੀ ਗੱਲ ਹੋਵੇ ਜਾਂ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫੀ ਮੰਗਣ ਦੀ ਗੱਲ ਹੋਵੇ, ਮਨਆਈਆਂ ਕਰਨ ਵਿੱਚ ਇਸ ਦੇ ਲੀਡਰਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਪਾਰਟੀ ਨੇ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾ ਕੇ ਆਪਣੀ 'ਸਿਆਣਪ' ਦਾ ਤਾਜ਼ਾ ਨਮੂਨਾ ਪੇਸ਼ ਕੀਤਾ ਹੈ। ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਹੁਣ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਆਗਵਾਈ ਕਰਨਗੇ। ਵਿਰੋਧੀ ਧਿਰ ਦੇ ਲੀਡਰ ਦਾ ਸਥਾਨ ਸੱਤਾ ਧਿਰ ਦੇ ਲੀਡਰ ਭਾਵ ਮੁੱਖ ਮੰਤਰੀ ਦੇ ਬਰਾਬਰ ਦਾ ਹੁੰਦਾ ਹੈ। ਅੱਧੀ ਸਦੀ ਸਿਆਸਤ ਵਿੱਚ ਹੰਢਾ ਚੁੱਕੇ ਕੈਪਟਨ ਅਮਰਿੰਦਰ ਸਿੰਘ ਦੇ ਟਾਕਰੇ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਪਹਿਲੀ ਵਾਰ ਬਣੇ ਵਿਧਾਇਕ ਚੀਮਾ ਨੂੰ ਚੁਣਿਆ ਹੈ। ਖਹਿਰਾ ਜਿੱਥੇ ਸਰਕਾਰ ਦੀ ਆਲੋਚਨਾ ਤੇ ਭਖ਼ਦੇ ਮੁੱਦਿਆਂ 'ਤੇ ਆਪਣੇ ਵਿਚਾਰ ਰੱਖਣ ਕਾਰਨ ਨਿੱਤ ਦਿਨ ਸੁਰਖੀਆਂ ਵਿੱਚ ਰਹਿੰਦੇ ਸਨ, ਉੱਥੇ ਹੀ ਚੀਮਾ ਚਰਚਾ ਦਾ ਵਿਸ਼ਾ ਬਣਨ ਤੇ ਚਰਚਾ ਛੇੜਨ ਲਈ ਮਜਬੂਰ ਕਰਨ ਵਿੱਚ ਬਹੁਤੇ ਕਾਮਯਾਬ ਨਹੀਂ ਰਹੇ। ਅਣੀਪਟੱਕੇ ਵਿਰੋਧੀ ਧਿਰ ਦੇ ਲੀਡਰ ਦਾ ਅਹੁਦਾ ਮਿਲਣ ਤੋਂ ਇਲਾਵਾ ਹਰਪਾਲ ਸਿੰਘ ਚੀਮਾ ਕਰਕੇ ਚਰਚਾ ਉਦੋਂ ਛਿੜੀ ਸੀ, ਜਦ ਵੀਆਈਪੀ ਕਲਚਰ ਨੂੰ ਅਲਵਿਦਾ ਕਹਿ ਕੇ ਉਹ ਪੰਜਾਬ ਵਿਧਾਨ ਸਭਾ ਪੁੱਜਣ ਲਈ ਆਪਣੇ ਹਲਕੇ ਤੋਂ ਬੱਸ ਵਿੱਚ ਬਹਿ ਕੇ ਆਏ ਸਨ। ਆਮ ਆਦਮੀ ਪਾਰਟੀ ਦਾ ਤਰਕ ਹੈ ਕਿ ਪੰਜਾਬ ਵਿੱਚ ਤਕਰੀਬਨ 40 ਫ਼ੀਸਦੀ ਦਲਿਤ ਹਨ ਤੇ ਦਲਿਤਾਂ ਨੂੰ ਨੁਮਾਇੰਦਗੀ ਦੇ ਕੇ ਉੱਪਰ ਚੁੱਕਣਾ ਚਾਹੁੰਦੀ ਹੈ। ਵਿਰੋਧੀ ਧਿਰ ਦੇ ਨੇਤਾ ਬਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਹਾਈਕਮਾਨ ਦਾ ਗੁਣਗਾਣ ਕਰਨ ਤੋਂ ਇਲਾਵਾ ਚੀਮਾ ਨੇ ਇਹ ਵੀ ਕਿਹਾ ਕਿ ਉਹ ਖਹਿਰਾ ਨਾਲ ਸਲਾਹ ਮਸ਼ਵਰੇ ਨਾਲ ਹੀ ਕੰਮ ਕਰਨਗੇ। ਆਪਣਾ ਵੱਡਾ ਦਾਅ ਖੇਡਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਵੀ ਚੀਮਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਪੰਜਾਬ ਦੇ ਦੱਬੇ ਕੁਚਲੇ ਵਰਗ ਨੂੰ ਉੱਚਾ ਚੁੱਕਣਗੇ ਤੇ ਵੱਡੇ ਦਲਿਤ ਲੀਡਰ ਵਜੋਂ ਉੱਭਰਨਗੇ। ਹਾਲਾਂਕਿ, ਕੈਨੇਡਾ ਤੋਂ ਡਿਪੋਰਟ ਕੀਤੇ ਵਿਧਾਇਕ ਸੰਦੋਆ ਦਾਅਵਾ ਕੀਤਾ ਹੈ ਕਿ ਪਾਰਟੀ ਹਾਈਕਮਾਨ ਨੇ ਇਹ ਫੈਸਲਾ ਵਿਧਾਇਕਾਂ ਦੀ ਰਾਇ ਤੋਂ ਬਾਅਦ ਹੀ ਕੀਤਾ ਹੈ। 'ਆਪ' ਹਾਈਕਮਾਨ ਨਾਲ ਟਕਰਾਉਣ ਵਾਲੇ ਲੀਡਰਾਂ ਦੇ ਖੰਭ ਕੁਤਰਨ ਦਾ ਰਸਤਾ ਅਖ਼ਤਿਆਰ ਕਰ ਕੇ ਕੇਂਦਰੀ ਲੀਡਰਸ਼ਿਪ ਨੇ ਬੇਹੱਦ ਸਖ਼ਤ ਸੰਦੇਸ਼ ਦਿੱਤਾ ਹੈ। ਇਸ ਨਾਲ ਪੰਜਾਬ ਦੀ ਲੀਡਰਸ਼ਿਪ ਵੱਲੋਂ ਖ਼ੁਦਮੁਖ਼ਤਿਆਰੀ ਦੀ ਕੀਤੀ ਜਾ ਰਹੀ ਮੰਗ ਦੀ ਹਮੇਸ਼ਾ ਲਈ ਸੰਘੀ ਘੁੱਟ ਦਿੱਤੀ ਹੈ। ਕੇਜਰੀਵਾਲ ਆਪਣੀ ਪਾਰਟੀ ਨੂੰ ਕੌਮੀ ਪਾਰਟੀ ਵਜੋਂ ਵਿਕਸਤ ਕਰਨ ਦੇ ਖ਼ੁਆਬ ਨੂੰ ਸੱਚ ਕਰਨ ਵਿੱਚ ਅਜਿਹੇ ਸਖ਼ਤ ਫੈਸਲੇ ਲੈਂਦੇ ਜਾ ਰਹੇ ਹਨ। ਪੰਚਾਇਤੀ ਤੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਦੀ ਚਿਹਰਾ ਪਸੰਦ ਸਿਆਸਤ ਵਿੱਚੋਂ ਆਪਣੇ ਉੱਚੇ ਕੱਦ ਵਾਲੇ ਲੀਡਰ ਤੋਂ ਅਹੁਦਾ ਵਾਪਸ ਲੈ ਲੈਣਾ 'ਆਪ' ਉਤੇ ਪ੍ਰਭਾਵ ਪਾਵੇਗਾ। ਹੁਣ, ਪਾਰਟੀ ਨੂੰ ਇਸ ਦਾ ਕਿੰਨਾ ਕੁ ਫਾਇਦਾ ਤੇ ਨੁਕਸਾਨ ਹੋਵੇਗਾ ਇਹ ਪਾਰਟੀ ਦੇ ਸ਼ੁਭਚਿੰਤਕ ਤੇ ਵਰਕਰ ਤਾਂ ਕੀ ਵਿਰੋਧੀ ਵੀ ਦੱਸ ਸਕਦੇ ਹਨ।


Visitors :1124177