Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ

ਅੰਮ੍ਰਿਤਸਰ: ਬੇਅਦਬੀ ਰਿਪੋਰਟ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਿਰੁੱਧ ਫਿਰ ਤੋਂ ਉੱਠੀ ਆਲੋਚਨਾ ਲਹਿਰ ਨੇ ਪੰਥਕ ਅਦਾਰਿਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਇਹ ਸਵਾਲ ਉਦੋਂ ਹੋਰ ਵੀ ਗੰਭੀਰ ਹੋ ਜਾਂਦੇ ਹਨ ਜਦ ਇਨ੍ਹਾਂ ਨੂੰ ਚੁੱਕਣ ਵਾਲੇ ਇਨ੍ਹਾਂ ਸਿਰਮੌਰ ਅਦਾਰਿਆਂ ਦੇ ਅਹੁਦੇਦਾਰ ਰਹਿ ਚੁੱਕੇ ਹੋਣ। ਗਿਆਨੀ ਗੁਰਬਚਨ ਸਿੰਘ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫ਼ੀ ਤੇ ਫਿਰ ਰੱਦ ਕਰਨ ਦਾ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ 'ਏਬੀਪੀ ਸਾਂਝਾ' ਦੇ ਖ਼ਾਸ ਪ੍ਰੋਗਰਾਮ 'ਮੁੱਕਦੀ ਗੱਲ' ਵਿੱਚ ਖੁੱਲ੍ਹ ਕੇ ਵਿਰੋਧ ਕੀਤਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੌਜੂਦਾ ਸਥਿਤੀ ਦੀ ਇੱਕ ਪੁਲਿਸ ਥਾਣੇ ਨਾਲ ਤੁਲਨਾ ਕਰਦਿਆਂ ਵੀ ਚਿੰਤਾ ਜ਼ਾਹਰ ਕੀਤੀ। 'ਆਪੇ ਲਾਂਭੇ ਹੋਣ ਅਕਾਲ ਤਖ਼ਤ ਦੇ ਜਥੇਦਾਰ' ਵੇਦਾਂਤੀ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਰਾਮ ਰਹੀਮ ਨੂੰ ਮਰਿਆਦਾ ਮੁਤਾਬਕ ਮੁਆਫ਼ੀ ਨਹੀਂ ਮਿਲ ਸਕਦੀ ਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਹੁਕਮਨਾਮਾ ਵਾਪਸ ਨਹੀਂ ਹੋ ਸਕਦਾ। ਉਨ੍ਹਾਂ ਮੁਆਫ਼ੀਨਾਮਾ ਜਾਰੀ ਕਰਨ ਵਾਲੇ ਜਥੇਦਾਰਾਂ 'ਤੇ ਉਂਗਲ ਚੁੱਕਦਿਆਂ ਕਿਹਾ ਕਿ ਹੁਕਮਨਾਮੇ ਦੀ ਮਰਿਆਦਾ ਨਾਲ ਵੱਡਾ ਖਿਲਵਾੜ ਕੀਤਾ ਗਿਆ ਹੈ। ਇਸ ਲਈ ਪੰਥ ਦੀ ਬਿਹਤਰੀ ਲਈ ਅਕਾਲ ਤਖ਼ਤ ਦੇ ਜਥੇਦਾਰ ਆਪਣੇ ਅਹੁਦੇ ਤੋਂ ਹੱਟ ਜਾਣ। 'ਰਾਮ ਰਹੀਮ ਨੂੰ ਮੁਆਫ਼ੀ ਮਰਿਆਦਾ ਤਹਿਤ ਮਿਲ ਹੀ ਨਹੀਂ ਸਕਦੀ' ਉਨ੍ਹਾਂ ਦੱਸਿਆ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਸਿਧਾਂਤਕ ਤੌਰ 'ਤੇ ਹੀ ਸਹੀ ਨਹੀਂ ਧਾਰਮਿਕ ਤੌਰ 'ਤੇ ਤਾਂ ਕੀ ਸਹੀ ਹੋਣੀ ਸੀ। ਵੇਦਾਂਦੀ ਨੇ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਨੂੰ ਨਾ ਸਿਰਫ਼ ਸੇਵਾ ਛੱਡ ਦੇਣੀ ਚਾਹੀਦੀ ਹੈ, ਬਲਕਿ ਉਨ੍ਹਾਂ ਨੂੰ ਆਪਣੀ ਭੁੱਲ ਵੀ ਬਖ਼ਸ਼ਾਉਣੀ ਚਾਹੀਦੀ ਹੈ। ਉਹ ਪੰਜ ਸਿੰਘ ਸਹਿਬਾਨ ਕੋਲ ਜਾ ਕੇ ਮੁਆਫ਼ੀ ਮੰਗਣ। ਸਾਬਕਾ ਜਥੇਦਾਰ ਨੇ ਕਿਹਾ ਕਿ ਧਾਰਮਿਕ ਬੰਦਿਆਂ ਦਾ ਬੋਲਿਆ 'ਝੂਠ' ਪੱਥਰ 'ਤੇ ਲਕੀਰ ਵਾਂਗ ਹੁੰਦਾ ਹੈ ਜੋ ਕਦੇ ਨਹੀਂ ਮਿਟਦਾ। 'ਮੇਰੇ ਸਮੇਂ ਵੀ ਉੱਠੀ ਸੀ ਮੁਆਫ਼ੀ ਦੀ ਗੱਲ' ਮਈ 2007 ਵਿੱਚ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਧਾਰਨ ਦਾ ਸਿੱਖਾਂ ਦੇ ਮਨਾਂ ਵਿੱਚ ਬੇਹੱਦ ਰੋਸ ਸੀ। ਉਦੋਂ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਤਖ਼ਤ ਦੇ ਜਥੇਦਾਰ ਸਨ। ਵੇਦਾਂਦੀ ਨੇ ਆਪਣੇ ਕਾਰਜਕਾਲ ਦੌਰਾਨ ਡੇਰਾ ਮੁਖੀ ਨਾਲੋਂ ਸਿੱਖਾਂ ਨੂੰ ਹਰ ਕਿਸਮ ਦਾ ਨਾਤਾ ਤੋੜਨ ਲਈ ਹੁਕਮਨਾਮਾ ਜਾਰੀ ਕੀਤਾ ਸੀ। ਉਨ੍ਹਾਂ 'ਏਬੀਪੀ ਸਾਂਝਾ' ਕੋਲ ਖੁਲਾਸਾ ਕੀਤਾ ਕਿ ਹੁਕਮਨਾਮਾ ਜਾਰੀ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੀ ਗੱਲ ਛਿੜਨ ਲੱਗ ਗਈ ਸੀ, ਪਰ ਮੈਂ ਡੇਰਾ ਮੁਖੀ ਨੂੰ ਮੁਆਫ਼ੀ ਦੀ ਗੱਲ ਪ੍ਰਵਾਨ ਨਹੀਂ ਸੀ ਕੀਤੀ। 'ਆਰਐਸਐਸ ਤੋਂ ਲੈਕੇ ਅਡਵਾਨੀ ਨੇ ਪਾਇਆ ਸੀ ਦਬਾਅ' ਵੇਦਾਂਤੀ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਸਿੱਖਾਂ ਨੂੰ ਬੁੱਧੂ ਬਣਾ ਰਿਹਾ ਸੀ, ਪਰ ਉਦੋਂ ਆਰਐਸਐਸ ਦਾ ਦਬਾਅ ਵੀ ਸੀ ਪਰ ਮੈਂ ਹੁਕਮਨਾਮਾ ਨਹੀਂ ਸੀ ਬਦਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਅਡਵਾਨੀ ਹੁਕਮਨਾਮੇ ਤੋਂ ਨਾਰਾਜ਼ ਸਨ ਪਰ ਫਿਰ ਇਸ ਨੂੰ ਬਦਲਿਆ ਨਹੀਂ ਗਿਆ। ਉਨ੍ਹਾਂ ਖੁਲਾਸਾ ਕੀਤਾ ਕਿ ਸਵਾਮੀ ਅਗਨੀਵੇਸ਼ ਤੇ ਤਰਲੋਚਨ ਸਿੰਘ ਨੇ ਵੀ ਮੁਆਫ਼ੀ ਦਿਵਾਉਣ ਦੀ ਕੋਸ਼ਿਸ਼ ਕੀਤੀ ਸੀ। ਸਾਬਕਾ ਜਥੇਦਾਰ ਨੇ ਕਿਹਾ ਕਿ ਆਰਐਸਐਸ ਦੀਆਂ ਗਤੀਵਿਧੀਆਂ ਪੰਥ ਅਨੁਕੂਲ ਨਹੀਂ ਸਨ। ਫਿਰ ਉਨ੍ਹਾਂ ਵਿਰੁੱਧ ਮਾਹੌਲ ਖ਼ਰਾਬ ਹੋਣਾ ਸ਼ੁਰੂ ਹੋ ਗਿਆ ਤੇ ਅਸਤੀਫ਼ੇ ਦੀ ਗੱਲ ਉੱਠਣ ਲੱਗੀ। ਵੇਦਾਂਤੀ ਨੇ ਸਾਫ਼ ਕੀਤਾ ਕਿ ਮੈਂ ਅਸਤੀਫ਼ਾ ਦਿੱਤਾ ਨਹੀਂ ਸਗੋਂ ਮੇਰੇ ਤੋਂ ਮੰਗਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਅਸਤੀਫ਼ਾ ਨਾ ਦੇਣ 'ਤੇ ਹਟਾਉਣ ਦੇ ਸੰਕੇਤ ਦਿੱਤੇ ਗਏ ਸਨ। 'ਪ੍ਰਕਾਸ਼ ਸਿੰਘ ਬਾਦਲ ਦਾ ਬਚਾਅ' ਹਾਲਾਂਕਿ, ਸਾਬਕਾ ਜਥੇਦਾਰ ਨੇ ਇੱਥੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਸਮੇਂ ਬਾਦਲ ਸਾਬ੍ਹ ਨੇ ਦਖ਼ਲ ਨਹੀਂ ਦਿੱਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 'ਭਾਈਵਾਲ' ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਲਏ ਬਗ਼ੈਰ ਕਿਹਾ ਕਿ ਸਿਆਸੀ ਲੋਕਾਂ ਨੂੰ ਧਾਰਮਿਕ ਮਾਮਲਿਆਂ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਵੇਦਾਂਤੀ ਨੇ ਸਿੱਖਾਂ ਦੀ ਸੁਪਰੀਮ ਕੋਰਟ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਿਆਸੀ ਲੋਕਾਂ ਨੇ ਤਾਂ ਅਕਾਲ ਤਖ਼ਤ ਨੂੰ ਥਾਣਾ ਬਣਾ ਦਿੱਤਾ ਹੈ ਤੇ ਇਹ ਗੁਰਮਤਿ ਅਨੁਕੂਲ ਨਹੀਂ। 'ਮੁਆਫ਼ੀ ਦੇ ਕੇ ਪੰਥਕ ਪਾਰਟੀ ਨੇ ਪੰਥ ਦੀ ਵੋਟ ਗਵਾਈ' ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਜਥੇਦਾਰਾਂ ਦਾ ਮਾਣ-ਸਨਮਾਨ ਘਟਿਆ ਹੈ ਤੇ ਪੰਥਕ ਪਾਰਟੀ (ਅਕਾਲੀ ਦਲ) ਨੇ ਮੁਆਫ਼ੀ ਦੇ ਕੇ ਪੰਥ ਦੀ ਵੋਟ ਗਵਾਈ ਹੈ। ਡੇਰਾ ਮੁਖੀ ਨੂੰ ਮੁਆਫ਼ੀਨਾਮਾ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਿਆਨ ਦੇਣ ਵਾਲੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਬਦਲਣ ਤੋਂ ਬਾਅਦ ਮੁੜ ਤੋਂ ਉਸੇ ਥਾਂ 'ਤੇ ਬਹਾਲ ਕਰਨ ਵਾਲਿਆਂ ਨੂੰ ਵੇਦਾਂਤੀ ਨੇ 'ਢੀਠ' ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਮੁਖ ਸਿੰਘ ਵਰਗੇ ਚਿੱਚੜ ਵਾਂਗ ਚਿੰਬੜੇ ਹੋਏ ਹਨ। 'ਜਥੇਦਾਰ ਨਿਯੁਕਤੀ ਤੋਂ ਪਹਿਲਾਂ ਯੋਗਤਾ ਪਰਖਣ ਦੀ ਲੋੜ' ਵੇਦਾਂਤੀ ਨੇ ਕਿਹਾ ਕਿ ਐਸਜੀਪੀਸੀ 'ਤੇ ਸਿਆਸੀ ਪ੍ਰਭਾਵ ਹੈ ਤੇ ਕਈ ਕਿਸਮ ਦੀਆਂ ਬੰਦਸ਼ਾਂ ਵੀ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਵਿੱਚੋਂ ਉੱਭਰਨ ਲਈ ਸ਼੍ਰੋਮਣੀ ਕਮੇਟੀ ਦਾ ਵਿਧੀ ਵਿਧਾਨ ਬਣੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਥੇਦਾਰ ਨਿਯੁਕਤ ਕਰਨ ਤੋਂ ਪਹਿਲਾਂ ਸੇਵਾ ਤੇ ਯੋਗਤਾ ਦੇਖੀ ਜਾਵੇ ਤੇ ਜਥੇਦਾਰ ਦਾ ਸੇਵਾਕਾਲ ਤੈਅ ਹੋਣਾ ਚਾਹੀਦਾ ਹੈ। ਇਹ ਪਹਿਲੀ ਵਾਰ ਨਹੀਂ ਕਿ ਐਸਜੀਪੀਸੀ ਤੇ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਵੱਡੀ ਹਸਤੀ ਨੇ ਮੁਆਫ਼ੀ ਤੇ ਇਸ ਨੂੰ ਜਾਰੀ ਕਰਨ ਵਾਲਿਆਂ ਨੂੰ ਗ਼ਲਤ ਠਹਿਰਾਇਆ ਹੋਵੇ। ਕਈ ਸੀਨੀਅਰ ਅਕਾਲੀ ਲੀਡਰ ਵੀ ਇਸ ਫੈਸਲੇ ਦੀ ਨਿਖੇਧੀ ਕਰ ਚੁੱਕੇ ਹਨ।


Visitors :1124189