Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ

ਨਵੀਂ ਦਿੱਲੀ: ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਿਦੇਸ਼ ਤੋਂ ਵਾਪਸ ਆ ਚੁੱਕੀ ਹੈ। ਜਲਦੀ ਹੀ ਪੂਰਬੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੰਭਾਲੇਗੀ। ਵਿਦੇਸ਼ ਤੋਂ ਆਉਂਦੇ ਹੀ ਪ੍ਰਿਅੰਕਾ ਗਾਂਧੀ ਨੇ ਸਭ ਤੋਂ ਪਹਿਲਾਂ ਤੁਗਲਕ ਰੋਡ ‘ਤੇ ਸਥਿਤ ਰਾਹੁਲ ਗਾਂਧੀ ਦੇ ਨਿਵਾਸ ਪਹੁੰਚ ਉਸ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਨੇ ਕਿਹਾ ਕਿ ਪ੍ਰਿਅੰਕਾ ਸਿਰਫ ਯੂਪੀ ਦੀ ਹੀ ਨਹੀਂ ਸਗੋਂ ਅੱਗੇ ਚੱਲ ਕੇ ਦੇਸ਼ ਦੀ ਜ਼ਿੰਮੇਦਾਰੀ ਵੀ ਸੰਭਾਲ ਸਕਦੀ ਹੈ। ਰਾਹੁਲ ਨੇ ਕਿਹਾ, “ਜਨਰਲ ਸਕੱਤਰ ਨੈਸ਼ਨਲ ਜ਼ਿੰਮੇਵਾਰੀ ਹੁੰਦੀ ਹੈ। ਮੈਂ ਜ਼ਿੰਮੇਵਾਰੀ ਦਿੰਦਾ ਹਾਂ ਤੇ ਜੋ ਜ਼ਿੰਮੇਵਾਰੀ ਦਿੰਦਾ ਹਾਂ ਉਸ ‘ਚ ਕਾਮਯਾਬ ਹੋਣ ਤੋਂ ਬਾਅਦ ਦੂਜੀ ਜ਼ਿੰਮੇਵਾਰੀ ਦਿੰਦਾ ਹਾਂ।” ਰਾਹੁਲ ਗਾਂਧੀ ਨੇ ਇੱਕ ਇੰਟਰਵਿਊ ‘ਚ ਕਿਹਾ, “ਵਿਰੋਧੀ ਧਿਰਾਂ ਇਕੱਠੀਆਂ ਹਨ, ਭਾਜਪਾ ‘ਚ ਪਾੜ ਹੈ, ਜਿੱਥੇ ਸੀਨੀਅਰ ਨੇਤਾ ਮੋਦੀ ਨਾਲੋਂ ਘੱਟ ਅਹਿਮੀਅਤ ਮਿਲਣ ‘ਤੇ ਨਾਖੁਸ਼ ਹਨ।” ਰਾਹੁਲ ਨੇ ਕਿਹਾ ਕਿ ਜੇਕਰ ਉਹ ਅੱਜ ਨਿਤਿਨ, ਸੁਸ਼ਮਾ, ਰਾਜਨਾਥ ਜਿਹੇ ਨੇਤਾਵਾਂ ਨਾਲ ਗੱਲ ਕਰਨਗੇ ਤਾਂ ਉਹ ਇਹ ਜਾਣ ਕੇ ਹੈਰਾਨ ਨਹੀਂ ਹੋਣਗੇ ਕਿ ਇਹ ਸਭ ਮੰਤਰੀ ਮੋਦੀ ਦੇ ਕੰਮ ਕਰਨ ਦੇ ਤਰੀਕੇ ਤੋਂ ਖੁਸ਼ ਨਹੀਂ ਹਨ ਜਿਸ ਕਰਕੇ ਭਾਜਪਾ ‘ਚ ਪਾੜ ਪਈ ਹੈ। ਅਯੋਧਿਆ ‘ਚ ਰਾਮ ਮੰਦਰ ਬਾਰੇ ਕਾਂਗਰਸ ਪ੍ਰਧਾਨ ਰਾਹੁਲ ਨੇ ਕਿਹਾ ਕਿ ਮਾਮਲਾ ਸੁਪਰੀਮ ਕੋਰਟ ‘ਚ ਹੈ ਤੇ ਇਸ ‘ਤੇ ਮੈਂ ਕੁਝ ਕਹਾਂ ਇਹ ਸਹੀ ਨਹੀਂ ਹੋਵੇਗਾ। ਕੋਰਟ ਦਾ ਜੋ ਵੀ ਫੈਸਲਾ ਹੋਵੇਗਾ, ਕਾਂਗਰਸ ਸਰਕਾਰ ਉਸ ਨੂੰ ਸਵੀਕਾਰ ਕਰੇਗੀ। ਉਨ੍ਹਾਂ ਨੇ ਸੰਸਥਾਵਾਂ ‘ਤੇ ਹੋ ਰਹੇ ਹਮਲੇ ਬਾਰੇ ਗੱਲ ਕਰਦਿਆਂ ਕਿਹਾ, “ਦੇਸ਼ ‘ਚ ਜਮਹੂਰੀ ਸੰਸਥਾਵਾਂ ਮੋਦੀ ਦੇ ਤਾਨਾਸ਼ਾਹੀ ਰਵੱਈਏ ਕਰਕੇ ਖ਼ਤਰੇ ‘ਚ ਹਨ। ਮੋਦੀ ਨੂੰ ਲੱਗਦਾ ਹੈ ਕਿ ਉਹ ਦੇਸ਼ ਦੇ ਰੱਬ ਹਨ। ਅਸੀਂ ਮੰਨਦੇ ਹਾਂ ਕਿ ਦੇਸ਼ ਦੇ ਸੰਘੀ ਢਾਂਚੇ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ। ਤੁਹਾਨੂੰ ਇਨ੍ਹਾਂ ਸੰਸਥਾਵਾਂ ਦੀ ਰੱਖਿਆ ਕਰਨੀ ਪਵੇਗੀ, ਕਿਉਂਕਿ ਇਹ ਦੇਸ਼ ਦੀ ਆਤਮਾ ਹੈ।” ਇਸ ਤੋਂ ਇਲਾਵਾ ਵੀ ਰਾਹੁਲ ਨੇ ਆਪਣੇ ਇੰਟਰਵਿਊ ‘ਚ ਮੋਦੀ ‘ਤੇ ਕਈ ਮੁੱਦਿਆਂ ਨੂੰ ਲੈ ਕੇ ਨਿਸ਼ਾਨੇ ਸਾਧੇ।






Visitors :1124237