Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਤ੍ਰਿਤੀਆ ਚਰਨ,ਸਵਰਨ ਪੰਖ ਸਕਾਊਟਿੰਗ ਕੈਂਪ ਸਮਾਰਟ ਰੁੜਕਾ ਕੁੜੀਆਂ ਵਿੱਚ ਹੋਇਆ ਸ਼ੁਰੂ *“ਸਕਾਊਟਿੰਗ ਚੰਗੇ ਇਨਸਾਨ ਤੇ ਨਾਗਰਿਕ ਪੈਦਾ ਕਰਦੀ ਹੈ:ਡੀ.ਈ.ਓ ਸ.ਰਾਮਪਾਲ ਸਿੰਘ”

ਫਗਵਾੜਾ 22 ਅਕਤੂਬਰ (ਅਸ਼ੋਕ ਸ਼ਰਮਾ – ਸੁਸ਼ੀਲ ਕੁਮਾਰ) ਪਿਛਲੇ ਸਾਲਾਂ ਵਾਂਗ ਹੀ ਇਸ ਸਾਲ ਵੀ ਸਮਾਰਟ ਸਕੂਲ ਰੁੜਕਾ ਕਲਾਂ ਕੁੜੀਆਂ ਵਿਖੇ ਸਕਾਊਟਿੰਗ ਦੇ ਤਹਿਤ ਬੱਚਿਆਂ ਦਾ ਤ੍ਰਿਤੀਆ ਚਰਨ,ਸਵਰਨ ਪੰਖ ਦੇ ਕੈਂਪ ਦਾ ਆਯੋਜਨ ਐਸ.ਓ.ਸੀ. ਪੰਜਾਬ ਸ. ਉਂਕਾਰ ਸਿੰਘ(ਸ) ਤੇ ਨੀਟਾ ਕਸ਼ਪਯ ਜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹੋਇਆ ।ਇਸ ਕੈਂਪ ਵਿੱਚ ਸਰਕਾਰੀ ਪ੍ਰਾਇਮਰੀ ਰੁੜਕਾ ਕਲਾਂ ਕੁੜੀਆਂ,ਬੀੜ ਬੰਸੀਆਂ ਤੇ ਚਚਰਾੜੀ ਦੇ ਕੱਬ ਬੁਲਬੁਲਾਂ ਭਾਗ ਲੈ ਰਹੀਆਂ ਹਨ । ਇਸ ਕੈਂਪ ਦੀ ਨਿਗਰਾਨੀ ਸ਼੍ਰੀ.ਬੂਟਾ ਰਾਮ ਕੱਬ ਮਾਸਟਰ ਜੀ ਕਰ ਰਹੇ ਹਨ । ਅੱਜ ਸਵੇਰ ਤੋਂ ਹੀ ਬੱਚਿਆਂ ਵਿੱਚ ਇਸ ਕੇਂਪ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਸੀ ।ਬੱਚੇ ਸਵੇਰ ਤੋਂ ਹੀ ਸਕਾਊਟਿੰਗ ਵਾਲੀ ਵਰਦੀ ਵਿੱਚ ਖਿੱਚ ਦਾ ਕੇਂਦਰ ਬਣੇ ਹੋਏ ਸਨ ।ਬਾਕੀ ਬੱਚੇ ਵੀ ਇਹਨਾਂ ਵੱਲ ਵੇਖ ਰਹੇ ਸਨ ।ਇਸ ਕੈਂਪ ਵਿੱਚ ਤਕਰੀਬਨ 45 ਬੱਚੇ ਭਾਗ ਲੈ ਰਹੇ ਹਨ ।ਜੋਕਿ ਲਗਾਤਾਰ ਚਾਰ ਦਿਨਾਂ ਤੱਕ ਸਕਾਊਟਿੰਗ ਗਤੀਵਿਧੀਆਂ ਨਾਲ ਰੁਬਰੂ ਹੋਣਗੇ । ਇਸ ਕੈਂਪ ਦੀ ਸ਼ੁਰੂਆਤ ਜਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਸ.ਰਾਮਪਾਲ ਸਿੰਘ ਜੀ ਨੇ ਆਪ ਕੀਤੀ ।ਉਹਨਾਂ ਦੇ ਨਾਲ ਜਿਲ੍ਹਾ ਜਲੰਧਰ ਤੋਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਟੀਮ ਦੇ ਮੈਂਬਰ ਸ਼੍ਰੀ ਪ੍ਰਦੀਪ ਜੀ,ਰਵਿੰਦਰ ਕੰਗ ਜੀ ਅਤੇ ਅਮਨਦੀਪ ਜੀ ਵੀ ਉਚੇਚਾ ਹਾਜ਼ਰ ਹੋਏ । ਸਕੂਲ ਪਹੁੰਚਣ ਤੇ ਇਹਨਾਂ ਸਭ ਮਹਿਮਾਨਾਂ ਦਾ ਕੈਂਪ ਵਿੱਚ ਹਾਜ਼ਰ ਕੱਬ ਬੁਲਬੁਲਾਂ ਨੇ ਸਕਾਊਟਿੰਗ ਦੇ ਤਰੀਕੇ ਨਾਲ ਸੁਆਗਤ ਕੀਤਾ ।ਡੀ.ਈ.ਓ.ਸ.ਰਾਮਪਾਲ ਸਿੰਘ ਜੀ ਇਹਨਾਂ ਦੀ ਗਤੀਵਿਧੀਆਂ ਤੇ ਕਾਰਜਾਂ ਨੂੰ ਵੇਖ ਬਹੁਤ ਖੁਸ਼ ਹੋਏ ।ਇਸ ਕੈਂਪ ਦਾ ਹਿੱਸਾ ਬਹੁਤੇ ਬੱਚੇ ਉਹ ਹਨ ਜਿਹਨਾਂ 41ਵੀੌਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਤਮਗੇ ਜਿੱਤੇ ਹਨ ।ਡੀ.ਈ.ਓ ਸਾਬ ਨੇ ਬੱਚਿਆਂ,ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ ਸਕਾਊਟਿੰਗ ਚੰਗੇ ਇਨਸਾਨ ਤੇ ਨਾਗਰਿਕ ਪੈਦਾ ਕਰ ਹੈ ।ਇਹ ਸਭ ਸਕੂਲਾਂ ਵਿੱਚ ਹੋਣੀ ਚਾਹੀਦੀ ਹੈ ।ਉਹਨਾਂ ਸਕੂਲ ਮੁੱਖੀ ਸ਼੍ਰੀ.ਬੂਟਾ ਰਾਮ ਨੂੰ ਇਸ ਨੇਕ ਕਾਰਜ ਲਈ ਵਧਾਈ ਵੀ ਦਿੱਤੀ ।ਜੋ ਕਿ ਆਏ ਦਿਨ ਬੱਚਿਆਂ ਦੀ ਬਿਹਤਰੀ ਲਈ ਕੰਮ ਕਰਦੇ ਹੀ ਰਹਿੰਦੇ ਹਨ । ਸਵੇਰੇ ਬੱਚਿਆਂ ਨੇ ਝੰਡੇ ਦੀ ਰਸਮ ਤੋਂ ਬਾਅਦ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ।ਕੱਬ ਮਾਸਟਰ ਬੂਟਾ ਰਾਮ ਜੀ ਨੇ ਨਿਯਮਾਂ ਮੁਤਾਬਿਕ ਬੱਚਿਆਂ ਨੂੰ ਸਿਲੇਬਸ ਤੇ ਸਿੱਖਿਆ ਨਾਲ ਗੜੂੱਚ ਗਤੀਵਿਧੀਆਂ ਕਰਵਾਈਆਂ ਜੋ ਬੱਚਿਆਂ ਨੇ ਬਹੁਤ ਪਸੰਦ ਕੀਤੀਆਂ ।ਬੱਚਿਆਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਕੰਮ ਆਉਣ ਵਾਲੀਆਂ ਤੇ ਮੁੱਢਲੀ ਸਹਾਇਤਾ ਦੇ ਨੁਕਤੇ ਵੀ ਦੱਸੇ ਗਏ ।ਇਸ ਸਮੇਂ ਸ਼੍ਰੀ ਬੂਟਾ ਰਾਮ ਦੇ ਨਾਲ ਮੈਡਮ ਚਰਨਜੀਤ ਕੌਰ,ਕੁਲਵੀਰ ਰਾਮ ਤੇ ਸਕੂਲ ਸਟਾਫ਼ ਵੀ ਹਾਜ਼ਰ ਸਨ ।






Visitors :1084211