Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਨਨਕਾਣਾ ਸਾਹਿਬ 'ਚ ਟੈਂਟ ਸਿਟੀ ਦਾ ਨਿਰਮਾਣ ਸ਼ੁਰੂ

ਅੰਮਿ੍ਤਸਰ, 25 ਅਕਤੂਬਰ -ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੀ ਸੰਗਤ ਦੀ ਅਸਥਾਈ ਰਿਹਾਇਸ਼ ਲਈ ਟੈਂਟ ਸਿਟੀ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ | ਉਕਤ ਟੈਂਟ ਸਿਟੀ 'ਚ 6-6 ਕਨਾਲ ਭੂਮੀ 'ਤੇ ਤਿੰਨ ਵਿਸ਼ਾਲ ਟੈਂਟ ਲਗਾਏ ਜਾ ਰਹੇ ਹਨ | ਇਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਇਹ ਟੈਂਟ ਸਿਟੀ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਬਿਲਕੁਲ ਨਾਲ ਬਣਾਈ ਜਾ ਰਹੀ ਹੈ, ਜਿਸ 'ਚ ਭਾਰਤ ਤੋਂ ਗਏ ਯਾਤਰੂਆਂ ਦੇ ਨਾਲ-ਨਾਲ ਸੂਬਾ ਸਿੰਧ, ਖ਼ੈਬਰ ਪਖਤੂਨਖਵਾ ਤੇ ਲਹਿੰਦੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚੋਂ ਪਹੁੰਚੀ ਸੰਗਤ ਦੀ ਅਸਥਾਈ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਜਾਣਾ ਹੈ | ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਕਿਆਰਾ ਸਾਹਿਬ ਦੇ ਹੈੱਡ ਗ੍ਰੰਥੀ ਮਦਨ ਸਿੰਘ, ਜਗਬੀਰ ਸਿੰਘ ਤੇ ਬਾਬਰ ਜਲੰਧਰੀ ਨੇ ਦੱਸਿਆ ਕਿ ਗੁਰਦੁਆਰਾ ਬਾਲ ਲੀਲਾ ਦੇ ਪਿਛਲੇ ਪਾਸੇ ਤੇ ਡਿਸਟਿ੍ਕਟ ਹੈੱਡਕੁਆਰਟਰ ਹਸਪਤਾਲ ਦੇ ਨਜ਼ਦੀਕ ਸਾਹੀਵਾਲ ਰੋਡ 'ਤੇ ਚੁੰਗੀ ਨੰ. 5 ਵਿਖੇ ਤਿੰਨ ਵਿਸ਼ਾਲ ਟੈਂਟ ਲਗਾਏ ਗਏ ਹਨ | ਇਨ੍ਹਾਂ ਦੇ ਨਜ਼ਦੀਕ ਹੀ ਅਸਥਾਈ ਬਾਥਰੂਮ ਵੀ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਟੈਂਟ ਬਣਾਉਣ ਦੀ ਸੇਵਾ 'ਚ ਰਾਜਵੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਵਿਸ਼ੇਸ਼ ਯੋਗਦਾਨ ਦੇਣ ਦੇ ਨਾਲ-ਨਾਲ ਲੰਗਰ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਟੈਂਟ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬਿਲਕੁਲ ਨਜ਼ਦੀਕ ਬਣਾਏ ਗਏ ਹਨ ਤਾਂ ਕਿ ਇੱਥੋਂ ਸਿਰਫ਼ 4-5 ਮਿੰਟ ਪੈਦਲ ਚੱਲ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਜਾ ਸਕੇ | ਬਾਬਰ ਜਲੰਧਰੀ ਦੇ ਅਨੁਸਾਰ ਯਾਤਰੂਆਂ ਦੀ ਰਿਹਾਇਸ਼ ਲਈ ਗੁਰਦੁਆਰਾ ਸ੍ਰੀ ਜਨਮ ਅਸਥਾਨ ਦੇ ਅੰਦਰ ਨਵੀਆਂ ਸਰਾਂਵਾਂ ਉਸਾਰਨ ਦੇ ਨਾਲ-ਨਾਲ ਹਟ-ਬਲਾਕ (ਆਧੁਨਿਕ ਨਮੂਨੇ ਦੀ ਵੱਡੀ ਝੌਾਪੜੀ ਵਾਂਗ ਵਿਖਾਈ ਦਿੰਦੀ ਸਰਾਂ) ਦਾ ਵੀ ਬੰਦੋਬਸਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਵਲੋਂ ਕੀਤੀ ਜਾਣ ਵਾਲੀ ਸ਼ਮੂਲੀਅਤ ਦੇ ਮੱਦੇਨਜ਼ਰ ਟੀ. ਡੀ. ਸੀ. ਪੀ. ਵਲੋਂ ਵੀ ਸ੍ਰੀ ਨਨਕਾਣਾ ਸਾਹਿਬ 'ਚ ਇਕ ਆਲੀਸ਼ਾਨ ਸਰਾਂ ਉਸਾਰੀ ਗਈ ਹੈ |






Visitors :1084085