Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਅਮਰੀਕਾ ਵਲੋਂ ਅੱਤਵਾਦ ਦੇ ਮੁੱਦੇ 'ਤੇ ਪਾਕਿ ਨੂੰ ਚਿਤਾਵਨੀ

ਭਾਰਤ ਤੋਂ ਮੰਗਿਆ ਕਸ਼ਮੀਰ ਦੇ ਹਾਲਾਤ ਬਾਰੇ ਖਾਕਾ ਵਾਸ਼ਿੰਗਟਨ, 25 ਅਕਤੂਬਰ (ਏਜੰਸੀ)-ਅਮਰੀਕਾ ਨੇ ਭਾਰਤ ਤੋਂ ਕਸ਼ਮੀਰ 'ਚ ਰਾਜਨੀਤਕ ਤੇ ਆਰਥਿਕ ਸਥਿਤੀ ਆਮ ਕਰਨ ਦਾ ਖ਼ਾਕਾ ਪੇਸ਼ ਕਰਨ ਤੇ ਜਲਦ ਰਾਜਨੀਤਕ ਬੰਦੀਆਂ ਨੂੰ ਰਿਹਾਅ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ | ਅਮਰੀਕਾ ਨੇ ਨਾਲ ਹੀ ਪਾਕਿਸਤਾਨ ਨੂੰ ਵੀ ਉਸ ਦੇ ਖੇਤਰ 'ਚ ਅੱਤਵਾਦੀਆਂ ਿਖ਼ਲਾਫ਼ ਲਗਾਤਾਰ ਸਥਿਰ ਕਦਮ ਚੁੱਕਣ ਲਈ ਕਿਹਾ ਹੈ | ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਕੇ ਇੱਥੋਂ ਦੇ ਵੱਖਵਾਦੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਸੀ | ਦੱਖਣੀ ਤੇ ਮੱਧ ਏਸ਼ੀਆ ਮਾਮਲਿਆਂ ਦੀ ਕਾਰਜਕਾਰੀ ਸਹਾਇਕ ਵਿਦੇਸ਼ ਮੰਤਰੀ ਏਲਿਸ ਜੀ ਵੇਲਸ ਨੇ ਕਿਹਾ ਕਿ ਅਸੀਂ ਰੋਜ਼ਮਰਾ ਦੀਆਂ ਸੇਵਾਵਾਂ ਦੇ ਪੂਰੀ ਤਰ੍ਹਾਂ ਬਹਾਲ ਹੋਣ ਤੱਕ ਲਗਾਤਾਰ ਦਬਾਅ ਬਣਾਉਣਾ ਜਾਰੀ ਰੱਖਾਂਗੇ ਪਰ ਸਭ ਤੋਂ ਵੱਧ ਜ਼ਰੂਰੀ ਰਾਜਨੀਤਕ ਤੇ ਆਰਥਿਕ ਸਥਿਤੀ ਠੀਕ ਕਰਨ ਲਈ ਖ਼ਾਕਾ ਤਿਆਰ ਕਰਨਾ ਹੈ | ਵਿਦੇਸ਼ ਮੰਤਰਾਲੇ ਦੇ ਫਾਗੀ ਬਾਟਮ ਦਫ਼ਤਰ 'ਚ ਵੇਲਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਵਾਦੀ ਦੀ ਸਥਿਤੀ ਨੂੰ ਲੈ ਕੇ ਬੇਹੱਦ ਚਿੰਤਤ ਹੈ ਜਿੱਥੇ ਕਰੀਬ 80 ਲੱਖ ਸਥਾਨਕ ਲੋਕਾਂ ਦਾ ਜੀਵਨ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲੈਣ ਤੇ ਰਾਜਨੀਤਕ ਆਗੂਆਂ ਨੂੰ ਬਿਨਾਂ ਕਾਰਨ ਹਿਰਾਸਤ 'ਚ ਲੈਣ ਤੇ ਸੰਚਾਰ ਪਾਬੰਦੀਆਂ ਕਾਰਨ ਪ੍ਰਭਾਵਿਤ ਹੈ | ਉਨ੍ਹਾਂ ਹਾਲਾਂਕਿ ਕਿਹਾ ਕਿ ਅਸੀਂ ਹਾਲਾਤ 'ਚ ਥੋੜ੍ਹਾ ਸੁਧਾਰ ਵੀ ਦੇਖਿਆ ਹੈ | ਵੇਲਸ ਨੇ ਕਿਹਾ ਕਿ ਲਸ਼ਕਰ, ਜੈਸ਼ ਤੇ ਹਿਜ਼ਬੁਲ ਵਰਗੇ ਅੱਤਵਾਦੀ ਸੰਗਠਨ ਯਕੀਨੀ ਤੌਰ 'ਤੇ ਪ੍ਰੇਸ਼ਾਨੀ ਦਾ ਕਾਰਨ ਹਨ | ਉਨ੍ਹਾਂ ਕਿਹਾ ਕਿ ਇਸ ਸਿਲਸਿਲੇ 'ਚ ਅਸੀਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਤੰਬਰ 'ਚ ਆਏ ਉਸ ਬਿਆਨ ਦਾ ਸਵਾਗਤ ਕਰਦੇ ਹਾਂ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਕਸ਼ਮੀਰ 'ਚ ਹਿੰਸਾ ਕਰਨ ਲਈ ਪਾਕਿਸਤਾਨ ਤੋਂ ਗੁਜ਼ਰਨ ਵਾਲਾ ਹਰ ਵਿਅਕਤੀ ਪਾਕਿਸਤਾਨੀਆਂ ਤੇ ਕਸ਼ਮੀਰੀਆਂ ਦਾ ਦੁਸ਼ਮਣ ਹੋਵੇਗਾ | ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਅਸੀਂ ਉਸਾਰੂ ਗੱਲਬਾਤ ਦੇਖਣਾ ਚਾਹੁੰਦੇ ਹਾਂ ਜੋ ਕਿ ਪਾਕਿਸਤਾਨ ਦੇ ਉਸ ਦੇ ਖੇਤਰ 'ਚ ਅੱਤਵਾਦੀਆਂ ਿਖ਼ਲਾਫ਼ ਲਗਾਤਾਰ ਕਾਰਵਾਈ 'ਤੇ ਆਧਾਰਿਤ ਹੋਣੀ ਚਾਹੀਦੀ ਹੈ | ਅਮਰੀਕੀ ਕਾਂਗਰਸ 'ਚ ਕਸ਼ਮੀਰ 'ਤੇ ਇਕਤਰਫ਼ਾ ਚਰਚਾ ਨਾਲ ਕਸ਼ਮੀਰੀ ਪੰਡਿਤ ਨਾਰਾਜ਼ ਕਸ਼ਮੀਰੀ ਪੰਡਿਤਾਂ ਦੇ ਚੋਟੀ ਦੇ ਸੰਗਠਨ ਨੇ ਅਮਰੀਕੀ ਕਾਂਗਰਸ ਵਿਚ ਕਸ਼ਮੀਰ ਮਾਮਲੇ 'ਤੇ ਹੋਈ ਚਰਚਾ ਨੂੰ ਪੂਰੀ ਤਰ੍ਹਾਂ ਇਕਤਰਫ਼ਾ ਦੱਸਦੇ ਹੋਏ ਬਹਿਸ ਦੀ ਪ੍ਰਧਾਨਗੀ ਕਰਨ ਵਾਲੇ ਬੈ੍ਰਡ ਸ਼ਰਮਨ ਨੂੰ ਪੱਤਰ ਲਿਖਿਆ ਹੈ | ਕਸ਼ਮੀਰੀ ਓਵਰਸੀਜ਼ ਐਸੋਸੀਏਸ਼ਨ (ਕੇ.ਓ.ਏ.) ਨੇ ਬੈ੍ਰਡ ਸ਼ਰਮਨ ਨੂੰ ਲਿਖੇ ਪੱਤਰ 'ਚ ਕਿਹਾ ਕਿ 22 ਅਕਤੂਬਰ ਨੂੰ ਕਾਂਗਰਸ ਵਿਚ ਹੋਈ ਚਰਚਾ ਦਾ ਟੀਚਾ ਦੱਖਣ ਏਸ਼ੀਆ 'ਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਨੂੰ ਸਾਹਮਣੇ ਲਿਆਉਣਾ ਸੀ | ਕਸ਼ਮੀਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੋਵੇ-ਗੁਟਰੇਸ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਾਟੋਨੀਓ ਗੁਟਰੇਸ ਨੇ ਗੱਲਬਾਤ ਰਾਹੀਂ ਕਸ਼ਮੀਰ ਮਸਲਾ ਸੁਲਝਾਏ ਜਾਣ ਦੀ ਅਪੀਲ ਦੁਹਰਾਉਂਦੇ ਹੋਏ ਕਿਹਾ ਕਿ ਜੋ ਵੀ ਹੱਲ ਹੋਵੇ ਉਸ 'ਚ ਵਾਦੀ ਵਿਚ ਰਹਿ ਰਹੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ | ਕਰਤਾਰਪੁਰ ਲਾਂਘੇ ਬਾਰੇ ਹੋਏ ਸਮਝੌਤੇ ਦਾ ਸਵਾਗਤ ਅਮਰੀਕਾ ਨੇ ਅਗਲੇ ਮਹੀਨੇ ਖੁੱਲਣ ਜਾ ਰਹੇ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਭਾਰਤ ਤੇ ਪਾਕਿਸਤਾਨ ਵਲੋਂ ਬੀਤੇ ਦਿਨ ਦਸਤਖ਼ਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ 'ਚੰਗੀ ਖ਼ਬਰ' ਦੱਸਿਆ ਹੈ, ਜਿਸ ਨਾਲ ਦੋਹਾਂ ਗੁਆਂਢੀ ਦੇਸ਼ਾਂ ਦੇ ਲੋਕਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ | ਅਮਰੀਕੀ ਵਿਦੇਸ਼ ਵਿਭਾਗ 'ਚ ਦੱਖਣ ਤੇ ਸੈਂਟਰਲ ਏਸ਼ੀਆ ਦੀ ਕਾਰਜਕਾਰੀ ਸਹਾਇਕ ਸਕੱਤਰ ਅਲੀਸ ਜੀ. ਵੈਲਸ ਨੇ ਵੀਰਵਾਰ ਨੂੰ ਟਵੀਟ ਕਰ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦੇ ਸਮਝੌਤੇ ਨੂੰ ਪ੍ਰਵਾਨਗੀ ਦੇਣੀ ਸਵਾਗਤਯੋਗ ਖ਼ਬਰ ਹੈ | ਉਨ੍ਹਾਂ ਅੱਗੇ ਲਿਖਿਆ ਹੈ ਕਿ ਨਵੰਬਰ 'ਚ ਖੁੱਲਣ ਜਾ ਰਹੇ ਇਸ ਲਾਂਘੇ ਪ੍ਰਤੀ ਅਸੀਂ ਬੇਹੱਦ ਆਸਵੰਦ ਹਾਂ ਦੋਹਾਂ ਦੇਸ਼ਾਂ ਦੇ ਲੋਕਾਂ 'ਚ ਆਪਸੀ ਸਦਭਾਵਨਾ ਵਧਾਉਣ 'ਚ ਸਹਾਈ ਸਿੱਧ ਹੋਵੇਗਾ |


Visitors :1127930