Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ

ਫਗਵਾੜਾ 29 ਅਕਤੂਬਰ (ਅਸ਼ੋਕ ਸ਼ਰਮਾ-ਸੁਸ਼ੀਲ ਸ਼ਰਮਾ) ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੀ ਸਕੇਪ ਸਾਹਿਤਕ (ਰਜਿ.) ਸੰਸਥਾ ਵਲੋਂ ਮਹੀਨਾਵਾਰ ਕਵੀ ਦਰਬਾਰ ਗੁਰੂ ਨਾਨਕਪੁਰਾ ਪਾਰਕ, ਫਗਵਾੜਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਅਤੇ ਪ੍ਰਸਿੱਧ ਸ਼ਾਇਰ ਕਰਮਜੀਤ ਸਿੰਘ ਸੰਧੂ ਨੇ ਕੀਤੀ । ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਜਨਰਲ ਸਕੱਤਰ ਪਰਵਿੰਦਰਜੀਤ ਸਿੰਘ ਦੇ ਚਾਚਾ ਜੀ ਦੀ ਅਚਨਚੇਤ ਦੇਹਾਂਤ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਕਵੀ ਦਰਬਾਰ ਦੀ ਸ਼ੁਰੂਆਤ ਲਸ਼ਕਰ ਢਡਵਾੜਵੀ ਨੇ ਧਾਰਮਿਕ ਗੀਤ ਨਾਲ ਕੀਤੀ। ਕਵੀ ਦਰਬਾਰ ਵਿੱਚ ਉੱਘੇ ਕਵੀ ਰਵਿੰਦਰ ਸਿੰਘ ਚੋਟ, ਜਸਪਾਲ ਸਿੰਘ ਜ਼ੀਰਵੀ, ਮਨੋਜ ਫਗਵਾੜਵੀ, ਸੁਬੇਗ ਸਿੰਘ ਹੰਝਰਾਂ, ਉਰਮਲਜੀਤ ਸਿੰਘ, ਸੋਢੀ ਸੱਤੋਵਾਲੀ, ਸੁਨੀਤਾ ਮਦਾਨ, ਸੁਖਦੇਵ ਸਿੰਘ ਗੰਡਵਾਂ, ਲਾਲੀ ਕਰਤਾਰਪੁਰੀ, ਨਗੀਨਾ ਸਿੰਘ ਬਲੱਗਣ, ਓਮ ਪ੍ਰਕਾਸ਼ ਸੰਦਲ, ਪੂਜਾ ਦਾਦਰ, ਮੀਨੂ ਬਾਵਾ, ਨਰਿੰਦਰ ਕੌਰ ਸੁੱਖੀ, ਪਰਵਿੰਦਰ ਜੀਤ ਸਿੰਘ, ਮਾਸਟਰ ਮਨਦੀਪ ਸਿੰਘ, ਅਮਨ ਕੋਟਰਾਨੀ ਆਦਿ ਨੇ ਹਿੱਸਾ ਲਿਆ। ਕਵੀ ਦਰਬਾਰ ਵਿੱਚ ਹਾਸਰੱਸ, ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਸਦਾ ਪਹੁੰਚੇ ਹੋਏ ਸਰੋਤਿਆਂ ਨੇ ਭਰਪੂਰ ਆਨੰਦ ਲਿਆ। ਸਮਾਗਮ ਦੌਰਾਨ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ ਗਈ। ਉਰਮਲਜੀਤ ਨੇ ਪੁਸਤਕ ਤੇ ਸਮੀਖਿਆ ਕਰਦੇ ਹੋਏ ਦੱਸਿਆ ਕਿ ਇਹ ਧਾਰਮਿਕ ਕਾਵਿ ਪੁਸਤਕ ਸਿੱਖ ਇਤਿਹਾਸ ਨੂੰ ਬਿਆਨ ਕਰਦੀ ਹੈ ਅਤੇ ਪਾਠਕਾਂ ਦੀਆਂ ਉਮੀਦਾ ‘ਤੇ ਖਰੀ ਉਤਰੇਗੀ। ਕਰਮਜੀਤ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਅਗਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਉਤਸਵ ਮੌਕੇ ਕਰਵਾਏ ਜਾਣ ਵਾਲੇ ਸੰਸਥਾ ਵਲੋਂ ਸਮਾਗਮ ਦੀ ਜਾਣਕਾਰੀ ਦਿੱਤੀ। ਮਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਪ੍ਰਵੇਸ਼ ਸੂਦ, ਰਿਟਾ. ਮਾਸਟਰ ਪਿਆਰਾ ਸਿੰਘ, ਸਰਬਜੀਤ ਸਿੰਘ ਵਾਲੀਆ, ਜਸਵੀਰ ਸਿੰਘ, ਸਾਬਕਾ ਸਰਪੰਚ ਹਰਭਜਨ ਸਿੰਘ, ਬਲਜਿੰਦਰ ਸਿੰਘ ਠੇਕੇਦਾਰ, ਐਮ.ਸੀ. ਸ਼ੀਤਲ ਕੋਹਲੀ ਦਵਿੰਦਰ ਕੁਮਾਰ ਜੋਸ਼ੀ, ਪੰਡਿਤ ਬਨਵਾਰੀ ਲਾਲ , ਵਾਸੀਆਨ ਗੁਰੂ ਨਾਨਕ ਪੁਰਾ ਸ਼ਾਮਲ ਹੋਏ।






Visitors :1084133