Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ

ਫਗਵਾੜਾ 4 ਨਵੰਬਰ (ਅਸ਼ੋਕ ਸ਼ਰਮਾ/ਸੁਸ਼ੀਲ਼ ਸ਼ਰਮਾ) 550 ਸਾਲਾਂ ਪ੍ਰਕਾਸ਼ਉਤਸਵ ਦੇ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਤੇ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਦੂਰ ਦੁਰ ਤਜ਼ਾਡੇ ਖੇਤਰਾਂ ਤੋਂ ਆਈਆਂ ਸੰਗਤਾਂ ਨੂੰ ਸਿਹਤ ਸੰਬੰਧੀ ਸਹੂਲਤ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ। ਡਾ. ਜਸਮੀਤ ਕੌਰ ਬਾਵਾ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਸੰਗਤਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ। ਉਨ੍ਹਾਂ ਦੱਸਿਆ ਕਿ 3 ਟੈਂਟ ਸਿਟੀਜ ਵਿੱਚ ਮੈਡੀਕਲ ਟੀਮਾਂ ਲਗਾਈਆਂ ਗਈਆਂ ਹਨ ਜਿੱਥੇ ਸੰਗਤਾਂ ਨੂੰ ਉੱਚ ਦਰਜੇ ਦੀ ਸਿਹਤ ਸਹੂਲਤ ਮੁਹੱਇਆ ਕਰਵਾਈ ਜਾਏਗੀ। ਇਹੀ ਨਹੀਂ 550 ਸਾਲਾਂ ਪ੍ਰਕਾਸ਼ਉਤਸਵ ਦੇ ਮੱਦੇਨਜਰ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਖੇ ਆਧੁਨਿਕ ਮੈਡੀਕਲ ਸੁਵਿਧਾਵਾਂ ਨਾਲ ਲੈਸ ਆਈ.ਸੀ.ਯੂ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਵੱਖ ਵੱਖ ਜਿਲਿਆਂ ਤੋਂ ਮੈਡੀਕਲ ਸਪੈਸ਼ਲਿਸਟ ਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵੀ ਸੰਗਤਾਂ ਦੀ ਸਿਹਤ ਸਹੂਲਤ ਲਈ ਬੁਲਾਏ ਗਏ ਹਨ ਜਿਹੜੇ ਕਿ 24 ਘੰਟੇ ਮੈਡੀਕਲ ਸਹੂਲਤ ਮੁਹੱਇਆ ਕਰਵਾਉਣਗੇ। ਹਰ ਟੈਂਟ ਸਿਟੀ ਵਿੱਚ ਹੈ ਬੈੱਡ ਦੀ ਸਹੂਲਤ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਤਿੰਨੋ ਟੈਂਟ ਸਿਟੀਜ ਵਿੱਚ ਬੈੱਡਾਂ ਦੀ ਸਹੂਲਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 1 ਵਿੱਚ 15, ਟੈਂਟ ਸਿਟੀ 2 ਵਿੱਚ 15 ਅਤੇ ਟੈਂਟ ਸਿਟੀ 3 ਵਿੱਚ 60 ਬੈਡਾਂ ਦੀ ਸਹੂਲਤ ਉਪਲੱਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਪਾਰਕਿੰਗ ਸਾਈਟ ਤੇ ਕੰਟਰੋਲ ਰੂਮ ਮਿੰਨੀ ਹਸਪਤਾਲ ਦੀ ਤਰ੍ਹਾਂ ਹਨ।ਇਸ ਤੋਂ ਇਲਾਵਾ ਭੀੜ ਭਾੜ ਵਾਲੇ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਿਪਟਣ ਲਈ ਮੋਬਾਈਲ ਟੂ ਵਹੀਲਰ ਲਗਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਮੈਡੀਕਲ ਫੈਸੀiਲਿਟੀ ਤੇ ਇਕ ਖਾਸ ਤਰ੍ਹਾਂ ਦੀ ਰੈਫਰਲ ਸਲਿੱਪ ਦਿੱਤੀ ਗਈ ਹੈ ਤਾਂ ਜੋ ਕਿਸੇ ਮਰੀਜ ਨੂੰ ਰੈਫਰ ਕਰਨਾ ਹੈ ਤਾਂ ਉਸ ਸਲਿੱਪ ਤੇ ਰੈਫਰ ਕੀਤਾ ਜਾ ਸਕਦਾ ਹੈ ਤੇ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਇਲਾਜ ਮੁਫਤ ਕੀਤਾ ਜਾਏਗਾ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਿਪਟਣ ਨੂੰ ਤਿਆਰ ਹੈ ਵਿਭਾਗ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨੂੰ ਨਿਪਟਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਜਿਲਿਆਂ ਤੋਂ ਆਈਆਂ 108 ਐਂਬੂਲੈਸ ਸੇਵਾ ਨੂੰ 23 ਕੰਟਰੋਲ ਰੂਮ, ਪਾਰਕਿੰਗ ਸਾਈਟਸ ਅਤੇ ਐਂਟਰੀ ਪੁਆਇੰਟਸ ਤੇ ਲਗਾਇਆ ਗਿਆ ਹੈ।ਇਹੀ ਨਹੀਂ 6 ਮੈਡੀਕਲ ਮੋਬਾਈਲ ਯੂਨਿਟ ਵੀ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਮੁੱਢਲੀ ਮੈਡੀਕਲ ਸਹੂਲਤ ਉਪਲਬੱਧ ਹੈ।






Visitors :1084157